ਸ਼ੁੱਕਰਵਾਰ, ਅਪ੍ਰੈਲ 24, 2026
12:29 ਬਾਃ ਦੁਃ
Google search engine
HomePunjabi Newsਹੱਲੋਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਚੰਡੀਗੜ੍ਹ ਪੰਜਾਬੀ ਮੰਚ ਦੀ ਮੀਟਿੰਗ

ਹੱਲੋਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਚੰਡੀਗੜ੍ਹ ਪੰਜਾਬੀ ਮੰਚ ਦੀ ਮੀਟਿੰਗ

– ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ 21 ਫ਼ਰਵਰੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਖਿਲਾਫ਼ ਕੱਢੇ ਜਾਣ ਵਾਲੇ ਰੋਸ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ

ਚੰਡੀਗੜ੍ਹ, 8 ਜਨਵਰੀ
ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ 21 ਫ਼ਰਵਰੀ ਨੂੰ ਚੰਡੀਗੜ੍ਹ ਵਿੱਚ ਕੱਢੇ ਜਾਣ ਵਾਲ ਰੋਸ ਮਾਰਚ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਲਈ ਪਿੰਡ ਹੱਲੋਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ, ਤਰਕਸ਼ੀਲ ਸੋਸਾਇਟੀ ਦੇ ਆਗੂ ਜੋਗਾ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਸਰਪੰਚ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਅਵਤਾਰ ਸਿੰਘ ਕਜਹੇੜੀ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ ਵੀ ਹਾਜ਼ਰ ਹੋਏ।

ਉਕਤ ਆਗੂਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੋਸ ਮਾਰਚ ਵਿੱਚ ਪਿੰਡ ਹੱਲੋਮਾਜਰਾ ਤੋਂ ਵੱਡੀ ਗਿਣਤੀ ਲੋਕਾਂ ਦੀ ਸ਼ਮੂਲੀਅਤ ਹੋਣੀ ਜ਼ਰੂਰੀ ਹੈ ਤਾਂ ਜੋ ਯੂ.ਟੀ. ਪ੍ਰਸ਼ਾਸਨ ਨੂੰ ਇਸ ਖਿੱਤੇ ਦੀ ਬੋਲੀ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਦਬਾਅ ਬਣਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ 21 ਫ਼ਰਵਰੀ ਨੂੰ ਸੈਕਟਰ 34 ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਇਕੱਤਰ ਹੋ ਕੇ ਵੱਡੀ ਗਿਣਤੀ ਪੰਜਾਬੀ ਹਿਤੈਸ਼ੀ ਆਪੋ ਆਪਣੀਆਂ ਕਾਰਾਂ ਅਤੇ ਸਕੂਟਰਾਂ/ਮੋਟਰਸਾਈਕਲਾਂ ਉਤੇ ਰੋਸ ਮਾਰਚ ਕੱਢਣਗੇ ਜੋ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅਤੇ ਪਿੰਡਾਂ ਵਿੱਚੋਂ ਦੀ ਹੁੰਦਾ ਹੋਇਆ ਪਿੰਡ ਖੁੱਡਾ ਅਲੀਸ਼ੇਰ ਦੇ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਸਮਾਪਤ ਹੋਵੇਗਾ।

RELATED ARTICLES
- Advertisment -
Google search engine

Most Popular