ਸ਼ੁੱਕਰਵਾਰ, ਮਾਰਚ 6, 2026
8:50 ਪੂਃ ਦੁਃ
Google search engine
HomeCultureਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਖਾਟੂਸ਼ਾਮ ਮੰਦਰ ਅਤੇ ਸਾਲਾਸਰ ਦੇ ਦਰਸ਼ਨਾਂ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਖਾਟੂਸ਼ਾਮ ਮੰਦਰ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਤੀਸਰੀ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ….

ਖਾਟੂਸ਼ਾਮ ਮੰਦਰ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਤੀਸਰੀ ਬੱਸ ਰਵਾਨਾ

ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀਆ ਧਾਰਮਿਕ ਭਾਵਨਾਵਾਂ ਦੀ ਤਰਜਮਾਨੀ ਕਰਦੀ ਤੀਰਥ ਬੱਸ ਯਾਤਰਾ ਸ਼ੁਰੂ ਕਰਨ ਨਾਲ ਸ਼ਰਧਾਲੂਆਂ ਵਿੱਚ ਤਸੱਲੀ- ਕੁਲਵੰਤ ਸਿੰਘ

ਮੋਹਾਲੀ, 11 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਸੀ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਪੰਜਾਬ ਦੇ ਸ਼ਰਧਾਲੂਆਂ ਦੀ ਧਾਰਮਿਕ ਭਾਵਨਾਵਾਂ ਦੀ ਤਰਜਮਾਨੀ ਕਰਦੀ ਤੀਰਥ ਯਾਤਰਾ ਯੋਜਨਾ ਹੈ, ਇਸ ਨਾਲ ਪੰਜਾਬ ਭਰ ਦੇ ਸ਼ਰਧਾਲੂਆਂ ਦੇ ਵਿੱਚ ਤਸੱਲੀ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ, ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਮੋਹਾਲੀ ਕੁਲਵੰਤ ਸਿੰਘ ਅੱਜ
ਪ੍ਰਾਚੀਨ ਸ਼ਿਵ ਮੰਦਿਰ ਮਟੌਰ ਤੋਂ ਸ਼੍ਰੀ ਖਾਟੂਸ਼ਾਮ ਮੰਦਰ ਅਤੇ ਸ਼ਾਲਾਸਰ ਦੇ ਦਰਸ਼ਨਾਂ ਦੇ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕਰਨ ਦੇ ਲਈ ਮਟੌਰ ਪੁੱਜੇ ਸਨ।

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਸ ਦਿਨ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ,ਉਸ ਦਿਨ ਤੋਂ ਲੈ ਕੇ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ- ਭਗਵੰਤ ਸਿੰਘ ਮਾਨ, ਸਾਰੇ ਹੀ ਮੰਤਰੀ, ਐਮ .ਐਲ.ਏ ਸਮੇਤ ਆਮ ਆਦਮੀ ਪਾਰਟੀ ਵਰਕਰ ਟੀਮ ਲੋਕਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ।

ਆਪ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਦੇ ਤਹਿਤ ਲੋਕਾਂ ਨੂੰ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਜਿੰਨੀਆਂ ਵੀ ਗਰੰਟੀਆਂ ਅਤੇ ਵਾਅਦੇ -ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਲੋਕਾਂ ਦੀ ਕਚਹਿਰੀ ਵਿੱਚ ਵਿਧਾਨ ਸਭਾ ਚੋਣਾਂ ਵੇਲੇ ਜਾਣ ਦੇ ਦੌਰਾਨ ਕੀਤੇ ਗਏ ਸਨ, ਉਹਨਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਰਿਹਾ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿ ਪੰਜਾਬ ਸਰਕਾਰ ਵੱਲੋਂ ਇਹ ਨਵੀਂ ਸਕੀਮ ਸ਼ੁਰੂ ਕੀਤੀ ਗਈ ‘ ਮੁੱਖ ਮੰਤਰੀ ਤੀਰਥ ਯੋਜਨਾ’ ਦੇ ਤਹਿਤ ਮੋਹਾਲੀ ਤੋਂ ਸ਼ਰਧਾਲੂਆਂ ਦੀ ਤੀਸਰੀ ਬੱਸ ਯਾਤਰਾ ਦੇ ਲਈ ਰਵਾਨਾ ਕੀਤੀ ਗਈ ਹੈ, ਇਹ ਤੀਰਥ ਬਸ ਯੋਜਨਾ ਉਹਨਾਂ ਬਜ਼ੁਰਗਾਂ , ਉਹਨਾਂ ਦੇ ਲਈ ਜਿਹੜੇ ਆਪਣਾ ਖਰਚਾ ਨਹੀਂ ਕਰ ਸਕਦੇ ਜਾਂ ਯਾਤਰਾ ਤੇ ਜਾਣ ਦੇ ਲਈ ਸਾਥ ਨਹੀਂ ਮਿਲਦਾ ਆਦਿ ਦੇ ਲਈ ਕਾਫੀ ਕਾਰਗਰ ਸਿੱਧ ਹੋ ਰਹੀ ਹੈ।

ਅੱਜ ਮੋਹਾਲੀ ਤੋਂ ਤੀਜੀ ਬੱਸ ਧਾਰਮਿਕ ਸਥਾਨ ਖਾਟੂਸ਼ਾਮ ਮੰਦਰ ਅਤੇ ਸਾਲਾਸਰ ਲਈ ਰਵਾਨਾ ਹੋਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵੱਖ-ਵੱਖ ਧਰਮਾਂ ਨਾਲ ਸੰਬੰਧਿਤ ਤੀਰਥ ਸਥਾਨਾਂ ਤੇ ਮੋਹਾਲੀ ਤੋਂ ਮੋਹਾਲੀ ਸਮੇਤ ਪੂਰੇ ਪੰਜਾਬ ਤੋਂ ਬੱਸ ਯਾਤਰਾ ਚੱਲ ਰਹੀ ਹੈ ਅਤੇ
ਪੱਤਰਕਾਰ ਨਾਲ ਗੱਲਬਾਤ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੂਬੇ ਭਰ ਦੀ ਸੰਗਤ ਪੰਜਾਬ ਸਰਕਾਰ ਦੇ ਇਸ ਉਪਰਾਲੇ ਤੋਂ ਬਹੁਤ ਜ਼ਿਆਦਾ ਖੁਸ਼ੀ ਮਹਿਸੂਸ ਕਰ ਰਹੀ ਹੈ।

ਉਹਨਾਂ ਕਿਹਾ ਕਿ ਇਸ ਯਾਤਰਾ ਵਿਚ ਜਾਣ ਲਈ ਹਰ ਇੱਕ ਵਿਅਕਤੀ ਨੂੰ ਲੋੜੀਂਦੀਆ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ, ਜਿਵੇਂ ਕਿ ਹਰ ਇੱਕ ਯਾਤਰੀ ਦਾ ਰਹਿਣ -ਸਹਿਣ,ਖਾਣਾ- ਪੀਣਾ, ਬੱਸਾਂ ਦਾ ਕਿਰਾਇਆ ਜਾਂ ਫਿਰ ਜਰੂਰਤ ਅਨੁਸਾਰ ਵਰਤਿਆ ਜਾਣ ਵਾਲਾ ਸਮਾਨ ਸਭ ਕੁਝ ਸਰਕਾਰ ਵੱਲੋਂ ਮੁਫ਼ਤ ਮਹੁੱਈਆ ਕਰਵਾਇਆ ਜਾਵੇਗਾ। ਆਮ ਆਦਮੀ ਪਾਰਟੀ ਦੇ ਨੇਤਾ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯਾਤਰਾ ਵਿਚ ਜਾਣ ਦੇ ਲਈ ਇੱਕ ਬੈਗ ਦਿੱਤਾ ਗਿਆ ਹੈ, ਜਿਸ ਵਿਚ ਯਾਤਰੀ ਦਾ ਜ਼ਰੂਰਤ ਦਾ ਸਮਾਨ ਹੈ।

ਇਸ ਮੌਕੇ ਤੇ ਸੂਬੇ ਭਰ ਦੇ ਯਾਤਰੀ ਪੰਜਾਬ ਦੇ ਮੁੱਖ ਮੰਤਰੀ -ਭਗਵੰਤ ਸਿੰਘ ਮਾਨ ਦੀ ਤੀਰਥ ਯਾਤਰਾ ਯੋਜਨਾ ਸ਼ੁਰੂਆਤ ਕਰਨ ਦੇ ਲਈ ਉਹਨਾਂ ਦਾ ਧੰਨਵਾਦ ਕਰ ਰਹੇ ਹਨ।

ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ -ਰਜਿੰਦਰ ਪ੍ਰਸਾਦ ਸ਼ਰਮਾ, ਜਸਪਾਲ ਮਟੌਰ, ਸਾਬਕਾ ਕੌਂਸਲਰ- ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ ਮਟੌਰ, ਬਲਜੀਤ ਸਿੰਘ, ਤਰਨਜੀਤ ਸਿੰਘ ਮੋਹਾਲੀ ਵੀ ਹਾਜ਼ਰ ਸਨ।

RELATED ARTICLES
- Advertisment -
Google search engine

Most Popular