ਸ਼ੁੱਕਰਵਾਰ, ਮਾਰਚ 6, 2026
10:34 ਪੂਃ ਦੁਃ
Google search engine
HomePunjab Chandigarh3704 ਅਧਿਆਪਕ ਯੂਨੀਅਨ ਵੱਲੋਂ ਵਿੱਤ ਮੰਤਰੀ ਨਾਲ ਮੀਟਿੰਗ

3704 ਅਧਿਆਪਕ ਯੂਨੀਅਨ ਵੱਲੋਂ ਵਿੱਤ ਮੰਤਰੀ ਨਾਲ ਮੀਟਿੰਗ

ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਲੁਧਿਆਣਾ ਜਿਮਨੀ ਚੋਣ ਦੌਰਾਨ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਚੰਡੀਗੜ੍ਹ, 27 ਮਈ (ਬਿਊਰੋ):
3704 ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ 3704 ਮਾਸਟਰ ਕੇਡਰ ਭਰਤੀ ਦੀਆਂ ਦੀਆਂ ਪੰਜਾਬ ਪੇ ਸਕੇਲ ਸੰਬੰਧੀ ਅਤੇ ਹੋਰ ਲਟਕ ਰਹੀਆਂ ਮੰਗਾਂ ਸੰਬੰਧੀ ਵਿੱਤ ਮੰਤਰੀ ਪੰਜਾਬ ਨਾਲ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੇਅ ਸਕੇਲ ਦੀ ਮੰਗ ਸਬੰਧੀ ਵਿੱਤ ਮੰਤਰੀ ਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਮਾਣਯੋਗ ਹਾਈਕੋਰਟ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਸਾਨੂੰ ਹਦਾਇਤ ਕੀਤੀ ਗਈ ਹੈ ਅਤੇ ਜਲਦ ਹੀ ਪਟੀਸ਼ਨਰਾਂ ਨੂੰ ਪੰਜਾਬ ਪੇਅ ਸਕੇਲ ਦੇਣ ਸੰਬੰਧੀ ਸਪੀਕਿੰਗ ਆਰਡਰ ਜਾਰੀ ਹੋ ਜਾਵੇਗਾ।

ਇਸ ਤੋਂ ਇਲਾਵਾ ਡਾਇਰੈਕਟੋਰੇਟ ਦੀ ਬਕਾਇਆ ਤਨਖਾਹ ਸੰਬੰਧੀ ਵੀ ਵਿੱਤ ਮੰਤਰੀ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੈਰਿਟ ਲਿਸਟਾਂ ਰੀਕਾਸਟ ਦੇ ਮਸਲੇ ਬਾਰੇ ਵੀ ਉਚੇਚੇ ਤੌਰ ਉਪਰ ਵਿੱਤ ਮੰਤਰੀ ਨੇ ਸਿੱਖਿਆ ਸਕੱਤਰ ਨੂੰ ਕਿਹਾ ਕਿ ਕਿਸੇ ਵੀ ਮੁਲਾਜ਼ਮ ਦਾ ਨੁਕਸਾਨ ਨਹੀਂ ਹੋਣਾ ਚਾਹੀਦਾ। ਜੇਕਰ ਨਵੀਂਆ ਪੋਸਟਾਂ ਜਾਰੀ ਕਰਕੇ ਵੀ ਅਡਜਸਟ ਕਰਨਾ ਪਿਆ ਤਾਂ ਕੀਤਾ ਜਾਵੇ।

ਮੀਟਿੰਗ ਤੋਂ ਬਾਅਦ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿਹਾ ਕਿ ਇਸ ਮੀਟਿੰਗ ਵਿੱਚ ਦਿੱਤੇ ਭਰੋਸੇ ਅਨੁਸਾਰ ਜੇ ਜਲਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਲੁਧਿਆਣਾ ਜਿਮਨੀ ਚੋਣ ਦੌਰਾਨ ਜੂਨ ਵਿੱਚ ਇਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਮੌਕੇ ਜਗਜੀਵਨਜੋਤ ਸਿੰਘ, ਦਵਿੰਦਰ ਕੁਮਾਰ, ਗੁਰਪ੍ਰੀਤ ਸਿੰਘ ਅਤੇ ਯਾਦਵਿੰਦਰ ਸਿੰਘ ਆਦਿ ਅਧਿਆਪਕ ਆਗੂ ਮੌਜੂਦ ਸਨ।

RELATED ARTICLES
- Advertisment -
Google search engine

Most Popular