ਸ਼ੁੱਕਰਵਾਰ, ਮਾਰਚ 6, 2026
10:25 ਪੂਃ ਦੁਃ
Google search engine
HomePoliticalਮੋਹਾਲੀ ਦੇ ਡਿਪਟੀ ਮੇਅਰ ਬੇਦੀ ਨੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨਾਲ ਕੀਤੀ...

ਮੋਹਾਲੀ ਦੇ ਡਿਪਟੀ ਮੇਅਰ ਬੇਦੀ ਨੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ

ਮੋਹਾਲੀ ਵਿਧਾਨ ਸਭਾ ਹਲਕੇ ਦੀ ਮੌਜੂਦਾ ਸਥਿਤੀ ਗਰਾਊਂਡ ਪੱਧਰ ਦੇ ਹਾਲਾਤ ਅਤੇ ਸਥਾਨਕ ਮੁੱਦਿਆਂ ਬਾਰੇ ਦੱਸਿਆ

ਮੋਹਾਲੀ, 29 ਅਗਸਤ

ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨਾਲ ਖ਼ਾਸ ਮੁਲਾਕਾਤ ਕੀਤੀ ਅਤੇ ਪਾਰਟੀ ਵੱਲੋਂ ਉਹਨਾਂ ਨੂੰ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਲਈ ਉਹਨਾਂ ਦਾ ਧੰਨਵਾਦ ਕੀਤਾ ਇਸ ਦੌਰਾਨ ਦੋਵੇਂ ਆਗੂਆਂ ਵਿਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸੰਗਠਨਾਤਮਕ ਢਾਂਚੇ ਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾਣ ਵਾਲੇ ਯਤਨਾਂ ’ਤੇ ਵਿਚਾਰ-ਵਟਾਂਦਰਾ ਹੋਇਆ।

ਕੁਲਜੀਤ ਸਿੰਘ ਬੇਦੀ ਨੇ ਭੁਪੇਸ਼ ਬਘੇਲ ਨੂੰ ਖ਼ਾਸ ਤੌਰ ’ਤੇ ਮੋਹਾਲੀ ਵਿਧਾਨ ਸਭਾ ਹਲਕੇ ਦੀ ਮੌਜੂਦਾ ਸਥਿਤੀ, ਗਰਾਊਂਡ ਪੱਧਰ ਦੇ ਵਰਕਰਾਂ ਦੀਆਂ ਹਾਲਤਾਂ ਅਤੇ ਸਥਾਨਕ ਮੁੱਦਿਆਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਬੇਦੀ ਨੇ ਦੱਸਿਆ ਕਿ ਮੋਹਾਲੀ ਦੇ ਵਰਕਰ ਪਾਰਟੀ ਦੇ ਪੱਕੇ ਸਿਪਾਹੀ ਹਨ ਜਿਹੜੇ ਹਰ ਹਾਲਾਤ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਭੁਪੇਸ਼ ਬਘੇਲ ਦਾ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਨੇ ਹਮੇਸ਼ਾ ਪੰਜਾਬ ਕਾਂਗਰਸ ਦੀ ਸੰਗਠਨ ਸਿਰਜਣਾ ਅਤੇ ਕੋਆਰਡੀਨੇਸ਼ਨ ਵਿੱਚ ਖ਼ਾਸ ਭੂਮਿਕਾ ਨਿਭਾਈ ਹੈ।

ਮੁਲਾਕਾਤ ਦੌਰਾਨ ਭੁਪੇਸ਼ ਬਘੇਲ ਨੇ ਸਮੁੱਚੇ ਪੰਜਾਬ ਦੇ ਕਾਂਗਰਸ ਦੇ ਸਿਪਾਹੀਆਂ ਨੂੰ ਵੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦ੍ਰਿੜਤਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਹਮੇਸ਼ਾ ਆਪਣੇ ਵਰਕਰਾਂ ਦਾ ਆਦਰ ਕਰਦੀ ਹੈ ਅਤੇ ਆਉਣ ਵਾਲਾ ਸਮਾਂ ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਹੋਵੇਗਾ। ਉਨ੍ਹਾਂ ਨੇ ਹਰੇਕ ਪੱਧਰ ’ਤੇ ਵਰਕਰਾਂ ਨੂੰ ਜੋੜਨ ਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਉਤੇ ਜ਼ੋਰ ਦਿੱਤਾ।

ਡਿਪਟੀ ਮੇਅਰ ਬੇਦੀ ਨੇ ਭੁਪੇਸ਼ ਬਘੇਲ ਨੂੰ ਯਕੀਨ ਦਿਵਾਇਆ ਕਿ ਜਿਹੜਾ ਭਰੋਸਾ ਪਾਰਟੀ ਨੇ ਉਨ੍ਹਾਂ ਉੱਤੇ ਕੀਤਾ ਹੈ, ਉਸ ਭਰੋਸੇ ’ਤੇ ਖਰਾ ਉਤਰਣ ਲਈ ਉਹ ਭਵਿੱਖ ਵਿੱਚ ਵੀ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਘਰ-ਘਰ ਪਹੁੰਚਾਉਣ ਲਈ ਉਹ ਹਰ ਉਪਰਾਲਾ ਕਰਨਗੇ। ਬੇਦੀ ਨੇ ਕਿਹਾ ਕਿ ਚਾਹੇ ਲੋਕਤੰਤਰ ਦੀ ਰੱਖਿਆ ਦਾ ਮਸਲਾ ਹੋਵੇ, ਚਾਹੇ ਵੋਟ ਚੋਰੀ ਵਰਗੇ ਮਾਮਲੇ ਹੋਣ ਜਾਂ ਰਾਹੁਲ ਗਾਂਧੀ ਵੱਲੋਂ ਦੇਸ਼ ਦੇ ਹਿੱਤਾਂ ਲਈ ਚੁੱਕੇ ਹੋਰ ਮੁੱਦੇ, ਉਹਨਾਂ ਨੂੰ ਘਰ ਘਰ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਉਹ ਬਿਲਕੁਲ ਨਿਸ਼ਠਾ ਨਾਲ ਪਾਰਟੀ ਦੇ ਸਿਧਾਂਤਾਂ ’ਤੇ ਕੰਮ ਕਰਨਗੇ।

ਅੰਤ ਵਿੱਚ, ਕੁਲਜੀਤ ਸਿੰਘ ਬੇਦੀ ਨੇ ਭੁਪੇਸ਼ ਬਘੇਲ ਦਾ ਦੁਬਾਰਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਹਰ ਵਰਕਰ ਦੀ ਦ੍ਰਿੜਤਾ ਨਾਲ ਕੰਮ ਕਰਨ ਸੋਚ ਨਾਲ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਏਗੀ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੇ ਭਰੋਸੇ ’ਤੇ ਖਰੀ ਉਤਰੇਗੀ।

RELATED ARTICLES
- Advertisment -
Google search engine

Most Popular