ਸ਼ੁੱਕਰਵਾਰ, ਮਾਰਚ 6, 2026
6:38 ਬਾਃ ਦੁਃ
Google search engine
HomePoliticalਗਮਾਡਾ ਮੁਖੀ ਨੂੰ ਪੱਤਰ: ਕੁਲਜੀਤ ਸਿੰਘ ਬੇਦੀ ਵੱਲੋਂ ਏਅਰਪੋਰਟ ਰੋਡ ‘ਤੇ ਫਲਾਈਓਵਰ...

ਗਮਾਡਾ ਮੁਖੀ ਨੂੰ ਪੱਤਰ: ਕੁਲਜੀਤ ਸਿੰਘ ਬੇਦੀ ਵੱਲੋਂ ਏਅਰਪੋਰਟ ਰੋਡ ‘ਤੇ ਫਲਾਈਓਵਰ ਬਣਾਉਣ ਦੀ ਕੀਤੀ ਮੰਗ

ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਨੂੰ ਤੁਰੰਤ 10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੀ ਵੀ ਮੰਗ

ਮੋਹਾਲੀ, 12 ਸਤੰਬਰ
ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁਖ ਪ੍ਰਸ਼ਾਸਕ ਨੂੰ ਇੱਕ ਪੱਤਰ ਲਿਖ ਕੇ ਸ਼ਹਿਰ ਦੇ ਬੁਨਿਆਦੀ ਢਾਂਚੇ ਦੀ ਬੇਹਾਲ ਹਾਲਤ ‘ਤੇ ਗੰਭੀਰ ਚਿੰਤਾ ਜਤਾਈ ਹੈ।

ਬੇਦੀ ਨੇ ਪੱਤਰ ਵਿੱਚ ਸਪੱਸ਼ਟ ਕਿਹਾ ਹੈ ਕਿ ਜੇਕਰ ਤੁਰੰਤ ਵੱਡੇ ਪੱਧਰ ‘ਤੇ ਕਦਮ ਨਾ ਚੁੱਕੇ ਗਏ ਤਾਂ ਮੋਹਾਲੀ ਦਾ ਇੰਫਰਾਸਟ੍ਰਕਚਰ ਪੂਰੀ ਤਰ੍ਹਾਂ ਢਹਿ ਜਾਵੇਗਾ ਅਤੇ ਸ਼ਹਿਰ ਦੇ ਵਾਸੀਆਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਸੜਕਾਂ ਤੇ ਸੀਵਰੇਜ ਸਿਸਟਮ ਢਹਿ ਗਏ :

ਬੇਦੀ ਨੇ ਲਿਖਿਆ ਕਿ ਹਾਲੀਆ ਭਾਰੀ ਬਾਰਿਸ਼ ਨੇ ਮੋਹਾਲੀ ਦੇ ਮੁੱਖ ਸੜਕ ਜਾਲ ਨੂੰ ਵੱਡੇ ਖੱਡਿਆਂ ਵਿੱਚ ਬਦਲ ਦਿੱਤਾ ਹੈ। ਲਗਭਗ ਹਰ ਸੜਕ ਤੇ ਖਤਰਨਾਕ ਖੱਡੇ ਬਣ ਗਏ ਹਨ। ਇਸ ਨਾਲ ਨਾ ਸਿਰਫ਼ ਟ੍ਰੈਫਿਕ ਪ੍ਰਭਾਵਿਤ ਹੋਇਆ ਹੈ, ਸਗੋਂ ਲੋਕਾਂ ਦੀ ਜਾਨ-ਮਾਲ ਨੂੰ ਵੀ ਖਤਰਾ ਪੈਦਾ ਹੋ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਸਿਰਫ਼ ਸੜਕਾਂ ਹੀ ਨਹੀਂ, ਸਗੋਂ ਸੀਵਰੇਜ ਅਤੇ ਡ੍ਰੇਨਜ਼ ਸਿਸਟਮ ਵੀ ਕਈ ਥਾਵਾਂ ‘ਤੇ ਪੂਰੀ ਤਰ੍ਹਾਂ ਢਹਿ ਗਏ ਹਨ। ਪਾਣੀ ਦੀ ਨਿਕਾਸੀ ਰੁਕ ਜਾਣ ਕਾਰਨ ਵੱਡੇ ਪੱਧਰ ‘ਤੇ ਪਾਣੀ ਖੜਾ ਹੋ ਰਿਹਾ ਹੈ, ਜਿਸ ਨਾਲ ਬਿਮਾਰੀਆਂ ਦਾ ਖਤਰਾ ਵੱਧ ਗਿਆ ਹੈ ਅਤੇ ਲੋਕਾਂ ਦੀ ਰੋਜ਼ਮਰਾ ਜ਼ਿੰਦਗੀ ਬਹੁਤ ਪ੍ਰਭਾਵਿਤ ਹੋ ਰਹੀ ਹੈ।

10 ਕਰੋੜ ਰੁਪਏ ਦੀ ਤੁਰੰਤ ਗ੍ਰਾਂਟ ਦੀ ਮੰਗ:

ਡਿਪਟੀ ਮੇਅਰ ਬੇਦੀ ਨੇ ਗਮਾਡਾ ਨੂੰ ਸਿਫ਼ਾਰਸ਼ ਕੀਤੀ ਹੈ ਕਿ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਨੂੰ ਤੁਰੰਤ 10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾਵੇ। ਇਹ ਫੰਡ ਜੰਗੀ ਪੱਧਰ ‘ਤੇ ਸੜਕਾਂ ਦੀ ਮੁਰੰਮਤ, ਸੀਵਰੇਜ ਲਾਈਨਾਂ ਦੀ ਬਦਲੀ ਅਤੇ ਪਾਣੀ ਦੀ ਨਿਕਾਸੀ ਲਈ ਖਰਚ ਕੀਤੇ ਜਾਣੇ ਜਰੂਰੀ ਹਨ। ਬੇਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਫੌਰੀ ਵਿੱਤੀ ਸਹਾਇਤਾ ਨਾ ਮਿਲੀ ਤਾਂ ਹਾਲਾਤ ਹੋਰ ਬੇਕਾਬੂ ਹੋ ਜਾਣਗੇ।

ਏਅਰਪੋਰਟ ਰੋਡ ‘ਤੇ ਜਾਮ ਦੀ ਸਮੱਸਿਆ
ਬੇਦੀ ਨੇ ਆਪਣੀ ਚਿੱਠੀ ਵਿੱਚ ਏਅਰਪੋਰਟ ਰੋਡ ਉੱਤੇ ਲੱਗਦੇ ਟਰੈਫਿਕ ਜਾਮ ਦੀ ਸਮੱਸਿਆ ਵੀ ਉਠਾਈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਪਾਸੇ ਤੋਂ ਏਅਰਪੋਰਟ ਤੱਕ ਪਹੁੰਚਣ ਲਈ ਲੋਕਾਂ ਨੂੰ ਇੱਕ ਘੰਟੇ ਤੋਂ ਵੱਧ ਸਮਾਂ ਲੱਗਦਾ ਹੈ ਜਿਸਦਾ ਕਾਰਨ ਹੈ ਬੇਹਿਸਾਬ ਟ੍ਰੈਫਿਕ ਲਾਈਟਾਂ ਅਤੇ ਬੇਹਿਸਾਬ ਟਰੈਫਿਕ
ਉਨ੍ਹਾਂ ਨੇ ਸੁਝਾਅ ਦਿੱਤਾ ਕਿ ਜੇਕਰ ਮਹੱਤਵਪੂਰਨ ਕਟਾਂ ‘ਤੇ ਫਲਾਈਓਵਰ ਜਾਂ ਅੰਡਰਪਾਸ ਬਣਾਏ ਜਾਣ ਤਾਂ ਜਾਮ ਦੀ ਸਮੱਸਿਆ ਵੱਡੇ ਪੱਧਰ ‘ਤੇ ਹੱਲ ਹੋ ਸਕਦੀ ਹੈ। ਇਸ ਨਾਲ ਨਾ ਸਿਰਫ਼ ਲੋਕਾਂ ਦਾ ਸਮਾਂ ਅਤੇ ਪੈਸਾ ਬਚੇਗਾ, ਸਗੋਂ ਮੋਹਾਲੀ ਦੀ ਛਵੀ ਵੀ ਇੱਕ ਆਧੁਨਿਕ ਤੇ ਯੋਜਨਾਬੱਧ ਸ਼ਹਿਰ ਵਜੋਂ ਉਭਰੇਗੀ।

ਲੋਕਾਂ ਦੇ ਹਿੱਤ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ
ਡਿਪਟੀ ਮੇਅਰ ਨੇ ਕਿਹਾ ਕਿ ਮੋਹਾਲੀ ਦੇ ਵਾਸੀ ਲਗਾਤਾਰ ਤੰਗੀਆਂ ਭੋਗ ਰਹੇ ਹਨ। ਇਹ ਗਮਾਡਾ ਦੀ ਜ਼ਿੰਮੇਵਾਰੀ ਹੈ ਕਿ ਉਹ ਵਿੱਤੀ ਤੇ ਵਿਕਾਸਕਾਰੀ ਸਹਾਇਤਾ ਮੁਹੱਈਆ ਕਰਵਾ ਕੇ ਸ਼ਹਿਰ ਦੀ ਬੁਨਿਆਦੀ ਢਾਂਚਾਗਤ ਲੋੜਾਂ ਨੂੰ ਪੂਰਾ ਕਰੇ।
ਉਨ੍ਹਾਂ ਨੇ ਗਮਾਡਾ ਮੁਖੀ ਨੂੰ ਬੇਨਤੀ ਕੀਤੀ ਕਿ ਇਹਨਾਂ ਮੰਗਾਂ ਨੂੰ ਤਰਜੀਹੀ ਅਧਾਰ ‘ਤੇ ਹੱਲ ਕੀਤਾ ਜਾਵੇ ਅਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇ।

ਇਸ ਚਿੱਠੀ ਰਾਹੀਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗਮਾਡਾ ਤੱਕ ਪਹੁੰਚਾਇਆ ਹੈ। ਹੁਣ ਦੇਖਣਾ ਇਹ ਹੈ ਕਿ ਗਮਾਡਾ ਵੱਲੋਂ ਇਸ ਬੇਨਤੀ ‘ਤੇ ਕਿੰਨੀ ਜਲਦੀ ਕਾਰਵਾਈ ਹੁੰਦੀ ਹੈ ਅਤੇ ਕੀ ਮੋਹਾਲੀ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੀ ਰਾਹਤ ਮਿਲਦੀ ਹੈ ਜਾਂ ਨਹੀਂ।

RELATED ARTICLES
- Advertisment -
Google search engine

Most Popular