ਸ਼ੁੱਕਰਵਾਰ, ਮਾਰਚ 6, 2026
8:41 ਪੂਃ ਦੁਃ
Google search engine
HomeCultureਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 4 ਜਨਵਰੀ ਨੂੰ ਮਨਾਉਣ ਦਾ...

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 4 ਜਨਵਰੀ ਨੂੰ ਮਨਾਉਣ ਦਾ ਫ਼ੈਸਲਾ

– ਚੰਡੀਗੜ੍ਹ ਸਮੇਤ ਪੂਰੀ ਟ੍ਰਾਈਸਿਟੀ ਵਿੱਚ 4 ਜਨਵਰੀ 2026 ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਗੁਰਪੁਰਬ : ਚੇਅਰਮੈਨ ਤਾਰਾ ਸਿੰਘ

ਚੰਡੀਗੜ੍ਹ, 13 ਦਸੰਬਰ
ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨਾਂ ਵਿਚਾਲ਼ੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਆਉਣ ਕਰਕੇ ਸਿੱਖ ਸੰਗਤ ਸਸ਼ੋਪੰਜ ਵਿੱਚ ਪੈ ਗਈ ਹੈ। ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ (ਰਜਿ.) ਨੇ ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਤੀ ਪੱਤਰ ਭੇਜ ਕੇ ਆਗਾਹ ਕੀਤਾ ਹੈ ਕਿ ਟ੍ਰਾਈਸਿਟੀ ਵਿੱਚ ਇਸ ਵਾਰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 4 ਜਨਵਰੀ 2026 ਨੂੰ ਮਨਾਇਆ ਜਾਵੇਗਾ।

ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਦੇ ਚੇਅਰਮੈਨ ਤਾਰਾ ਸਿੰਘ, ਸਕੱਤਰ ਜਨਰਲ ਰਘੁਬੀਰ ਸਿੰਘ ਰਾਮਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਫ਼ੈਸਲਾ ਗੁਰਦੁਅਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਦੀ ਹੋਈ ਇੱਕ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਵਾਰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 27 ਦਸੰਬਰ 2025 ਨੂੰ ਆ ਰਿਹਾ ਹੈ ਜਦਕਿ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀ ਸਭਾਵਾਂ ਲਗਦੀਆਂ ਹਨ ਜਿਨ੍ਹਾਂ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰੀਆਂ ਭਰਦੀਆਂ ਹਨ। ਇਸ ਲਈ ਟ੍ਰਾਈਸਿਟੀ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਇਸ ਵਾਰ 4 ਜਨਵਰੀ ਨੂੰ ਪ੍ਰਕਾਸ਼ ਗੁਰਪੁਰਬ ਮਨਾਇਆ ਜਾਵੇਗਾ।

ਚੇਅਰਮੈਨ ਤਾਰਾ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਦੀਆਂ ਸੰਗਤਾਂ ਵੱਲੋਂ ਪ੍ਰਕਾਸ਼ ਗੁਰਪੁਰਬ ਤੋਂ ਪਹਿਲਾਂ ਪ੍ਰਭਾਤ ਫੇਰੀਆਂ ਅਤੇ ਦੋ ਦਿਨ ਪਹਿਲਾਂ ਨਗਰ ਕੀਰਤਨ ਸਜਾਏ ਜਾਣਗੇ ਜਿਸ ਦੇ ਚਲਦਿਆਂ 2 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ 34 ਤੋਂ ਸਜਾਇਆ ਜਾਵੇਗਾ ਜੋ ਕਿ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿੱਚੋਂ ਦੀ ਹੁੰਦਾ ਹੋਇਆ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਸੰਪੂਰਨ ਹੋਵੇਗਾ। ਇਸ ਉਪਰੰਤ ਸਾਰੇ ਗੁਰਦੁਆਰਿਆਂ ਵਿੱਚ ਸਮਾਗਮ 4 ਜਨਵਰੀ ਨੂੰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੋਹਾਲੀ ਅਤੇ ਖਰੜ ਵਿੱਚ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸਮਾਗਮ 4 ਜਨਵਰੀ 2026 ਨੂੰ ਕਰਵਾਏ ਜਾ ਰਹੇ ਹਨ।

RELATED ARTICLES
- Advertisment -
Google search engine

Most Popular