ਸ਼ੁੱਕਰਵਾਰ, ਮਾਰਚ 6, 2026
8:44 ਪੂਃ ਦੁਃ
Google search engine
HomePunjabi Newsਕੌਮੀ ਸੜਕ ਸੁਰੱਖਿਆ ਅਭਿਆਨ–2026 ਤਹਿਤ ਮੋਹਾਲੀ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਜਾਗਰੂਕਤਾ ਮੁਹਿੰਮ

ਕੌਮੀ ਸੜਕ ਸੁਰੱਖਿਆ ਅਭਿਆਨ–2026 ਤਹਿਤ ਮੋਹਾਲੀ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਜਾਗਰੂਕਤਾ ਮੁਹਿੰਮ

ਧੁੰਦ ਦੇ ਮੌਸਮ ਵਿੱਚ ਹਾਦਸਿਆਂ ਤੋਂ ਬਚਾਅ ਲਈ ਟ੍ਰੈਫਿਕ ਪੁਲਿਸ ਮੋਹਾਲੀ ਵੱਲੋਂ ਵਪਾਰਕ ਵਾਹਨਾਂ ’ਤੇ ਰਿਫਲੈਕਟਰ ਲਗਾਏ ਗਏ

ਮੋਹਾਲੀ, 12 ਜਨਵਰੀ:
ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ ਏ ਐਸ ਨਗਰ ਸ੍ਰੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਟ੍ਰੈਫਿਕ ਪੁਲਿਸ ਮੋਹਾਲੀ ਵੱਲੋ ਕੌਮੀ ਰਾਸ਼ਟਰੀ ਸੜਕ ਸੁਰੱਖਿਆ ਅਭਿਆਨ (2026) ‘ਜੀਰੋ ਮੌਤ ਰਹਿਤ ਪ੍ਰਣਾਲੀ ਯੋਜਨਾ’ ਥੀਮ ਅਧੀਨ ਮਿਤੀ 01.01.2026 ਤੋਂ ਲੈ ਕੇ ਮਿਤੀ 31.01.2026 ਤੱਕ ਵੱਖ ਵੱਖ ਕਾਲਜਾਂ, ਸਕੂਲਾਂ ਆਦਿ ਵਿੱਚ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਵਿਦਿਆਰਥੀਆਂ, ਅਧਿਆਪਕਾਂ, ਵਹੀਕਲ ਚਾਲਕਾਂ ਆਦਿ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਹੀਕਲ ਚਾਲਕਾਂ ਨੂੰ ਗੁਲਾਬ ਦੇ ਫੁੱਲਾਂ ਅਤੇ ਚਾਕਲੇਟਸ ਆਦਿ ਨਾਲ ਸਨਮਾਨਿਤ ਕੀਤਾ ਗਿਆ। ਜਿਸ ਦੀ ਲੜੀ ਵਿੱਚ ਅੱਜ ਕਰਨੈਲ ਸਿੰਘ, ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋ ਟ੍ਰੈਫਿਕ ਕਰਮਚਾਰੀਆਂ ਦੀ ਮਦਦ ਨਾਲ ਮਿੱਲ ਕੇ ਕਰਮਸੀਅਲ ਵਹੀਕਲਾਂ (ਟਰੱਕ, ਟੈਪੂ, ਟਰੈਕਟਰ ਟਰਾਲੀ,ਬੱਸਾ, ਟਿੱਪਰ ਆਦਿ) ਤੇ ਰਿਫਲੈਕਟਰ ਲਗਾਏ ਗਏ ਤਾਂ ਜੋ ਧੂੰਦ ਦੇ ਸੀਜ਼ਨ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

ਕਰਨੈਲ ਸਿੰਘ, ਉਪ ਕਪਤਾਨ ਪੁਲਿਸ, ਟੈ੍ਫਿਕ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਧੁੰਦ ਦੇ ਸੀਜ਼ਨ ਵਿੱਚ ਸੜਕ ਹਾਦਸਿਆਂ ਤੋਂ ਬਚਣ ਲਈ ਆਪਣੇ ਵਾਹਨਾਂ ਦੀਆਂ ਪਾਰਕਿੰਗ ਲਾਈਟਾਂ ਨੂੰ ਠੀਕ ਰੱਖੋ ਅਤੇ ਗੱਡੀ ਖਰਾਬ ਹੋਣ ਦੀ ਸੂਰਤ ਵਿੱਚ ਆਪਣੀ ਗੱਡੀ ਨੂੰ ਸੜਕ ਤੋਂ ਸਾਈਡ ‘ਤੇ ਖੜੀ ਕਰਕੇ ਪਾਰਕਿੰਗ ਲਾਈਟਾਂ ਨੂੰ ਚਾਲੂ ਰੱਖੋ। ਗੱਡੀ ਦੀ ਐਮਰਜੈਂਸੀ ਕਿੱਟ ਨਾਲ ਮਿਲੀ ਰਫਿਲੈਕਟਰ ਕੋਨ ਨੂੰ ਗੱਡੀ ਤੋਂ ਕਰੀਬ 25-30 ਫੁੱਟ ਦੀ ਦੂਰੀ ਤੇ ਇਸ਼ਾਰਾ ਦੇਣ ਲਈ ਰੱਖੋ। ਖੱਬੇ ਜਾਂ ਸੱਜੇ ਮੁੜਨ ਸਮੇਂ ਹਮੇਸਾ ਇੰਡੀਕੇਟਰ ਦੀ ਵਰਤੋਂ ਕਰੋ ਅਤੇ ਸੜਕ ਤੇ ਗੱਡੀ ਚਲਾਉਦੇ ਸਮੇਂ ਉਚਿਤ ਦੂਰੀ ਬਣਾ ਕੇ ਰੱਖੋ। ਸਾਰੇ ਵਹੀਕਲ ਚਾਲਕਾਂ ਨੂੰ ਅਪੀਲ ਹੈ ਕਿ ਸੜਕ ਤੇ ਵਹੀਕਲ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ।

ਇਸ ਸੈਮੀਨਾਰ ਦਾ ਮੁੱਖ ਮੰਤਵ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਸੀ, ਇਸਦੇ ਨਾਲ ਹੀ ਵਹੀਕਲ ਚਾਲਕਾ ਨੂੰ ਨਸ਼ੀਲੀਆਂ ਵਸਤੂਆਂ ਦਾ ਸੇਵਨ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆ ਨੂੰ 3 ਸਾਲ ਦੀ ਕੈਂਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ। ਜੇਕਰ ਤੁਸੀ ਐਮਰੀਜੈਂਸੀ ਵਹੀਕਲ (ਐਮਬੂਲੈਂਸ, ਫਾਇਰ ਗੱਡੀ ਆਦਿ) ਨੂੰ ਰਸਤਾ ਨਹੀਂ ਦਿੰਦੇ ਤਾਂ ਮੋਟਰ ਵਹੀਕਲ ਐਕਟ ਦੀ ਧਾਰਾ 194 ਈ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਜਿਸ ਤਹਿਤ 10,000 ਰੁਪਏ ਦਾ ਜੁਰਮਾਨਾ ਜਾਂ 6 ਮਹੀਨੇ ਤੱਕ ਦੀ ਸਜਾ ਹੋ ਸਕਦੀ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਦੁਆਰਾ ਚਲਾਈ ਗਈ ਸਕੀਮ ਫਾਰ ਗ੍ਰਾਂਟ ਆਫ ਅਵਾਰਡ ਟੂ ਦੀ ਗੁੱਡ ਸਮਾਰਟੀਅਨ (Scheme for Grant of Award to the Good Samaritan) ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋ (ਫ਼ਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।

RELATED ARTICLES
- Advertisment -
Google search engine

Most Popular