ਸ਼ੁੱਕਰਵਾਰ, ਮਾਰਚ 6, 2026
8:44 ਪੂਃ ਦੁਃ
Google search engine
HomeUncategorized @paਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਮੌਕੇ ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਲੋਕ : ਸਿਹਤ ਮੰਤਰੀ

ਚੰਡੀਗੜ੍ਹ, 24 ਫਰਵਰੀ :
ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਅੱਜ ਆਪਣੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਪ੍ਰਕਿਰਿਆ ਨੂੰ ਸੌਖਾ ਕਰਦਿਆਂ ਐਲਾਨ ਕੀਤਾ ਕਿ ਲੋਕ ਹੁਣ ਸੂਬੇ ਭਰ ਦੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਵਿੱਚ ਸਿਰਫ਼ ਆਧਾਰ ਅਤੇ ਵੋਟਰ ਆਈਡੀ ਨਾਲ ਤੁਰੰਤ ਮੌਕੇ ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੇ ਉਦਮੀਆਂ ਲਈ ਪ੍ਰਦਰਸ਼ਨ-ਅਧਾਰਤ ਪ੍ਰੋਤਸਾਹਨਾਂ ਦੀ ਵੀ ਸ਼ੁਰੂਆਤ ਕੀਤੀ।

ਰਜਿਸਟ੍ਰੇਸ਼ਨ ਕਰਨ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਲਈ ਪੰਜਾਬ ਸਰਕਾਰ ਵਿੱਚ ਤਰਜੀਹੀ ਤੌਰ ਉਤੇ ਰੁਜ਼ਗਾਰ ਦੇ ਮੌਕੇ ਦੇਣ ਦਾ ਵਾਅਦਾ ਕੀਤਾ ਗਿਆ। ਇਸ ਤੋਂ ਇਲਾਵਾ ਯੋਜਨਾ ਦੇ 100 ਫੀਸਦੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਸੂਬਾ ਪੱਧਰੀ ਲਾਮਬੰਦੀ ਮੁਹਿੰਮ ਸ਼ੁਰੂ ਕੀਤੀ ਗਈ।

ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਰਵਾਇਤੀ ਤਰੀਕਿਆਂ ਤੋਂ ਹੱਟ ਕੇ ਰਜਿਸਟ੍ਰੇਸ਼ਨ ਮੁਹਿੰਮ ਦਾ ਵਿਸਥਾਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬ ਨਿਵਾਸੀ ਜਿਸ ਕੋਲ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈਡੀ ਹੈ, ਉਹ ਇਸ ਯੋਜਨਾ ਵਿੱਚ ਨਾਮ ਦਰਜ ਕਰਵਾਉਣ ਲਈ ਕਿਸੇ ਵੀ ਕਾਮਨ ਸਰਵਿਸ ਸੈਂਟਰ (ਸੀਐਸਸੀ) ਜਾਂ ਨਿਰਧਾਰਤ ਰਜਿਸਟ੍ਰੇਸ਼ਨ ਕੈਂਪ ਵਿੱਚ ਜਾ ਸਕਦਾ ਹੈ।

ਸਿਹਤ ਮੰਤਰੀ ਨੇ ਕਾਮਨ ਸਰਵਿਸ ਸੈਂਟਰਾਂ ਨੂੰ ਚਲਾਉਣ ਵਾਲੇ ਪਿੰਡ ਪੱਧਰ ਦੇ ਉੱਦਮੀਆਂ ਲਈ ਪ੍ਰਦਰਸ਼ਨ ਅਧਾਰਤ ਪ੍ਰੋਤਸਾਹਨ ਦਾ ਐਲਾਨ ਕੀਤਾ। ਡਿਜੀਟਲ ਪ੍ਰਸ਼ਾਸਨ ਸਬੰਧੀ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਮਾਨਤਾ ਦਿੰਦਿਆਂ, ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਸਬੰਧੀ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਪਿੰਡ ਪੱਧਰ ਦੇ ਉੱਦਮੀਆਂ ਨੂੰ ਪੰਜਾਬ ਸਰਕਾਰ ਵਿੱਚ ਤਰਜੀਹੀ ਤੌਰ ’ਤੇ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਸੰਭਾਵੀ ਤੌਰ ਤੇ ਪਿੰਡ ਪੱਧਰ ਦੇ ਉੱਦਮੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ ਨਾਲ ਹਰੇਕ ਕਾਮਨ ਸਰਵਿਸ ਸੈਂਟਰ ਨੂੰ ਪੰਜਾਬ ਦੇ ਲੋਕਾਂ ਲਈ ਸਿਹਤ ਕਵਰੇਜ ਹਾਸਲ ਕਰਨ ਦੇ ਸਮਰਪਿਤ ਗਤੀਵਿਧੀ ਕੇਂਦਰ ਵਿੱਚ ਬਦਲ ਦੇਵੇਗੀ।

ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, ‘ਸਿਹਤ ਸੰਭਾਲ ਇੱਕ ਅਧਿਕਾਰ ਹੈ, ਕੋਈ ਵਿਸ਼ੇਸ਼ ਸਹੂਲਤ ਨਹੀਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਇੱਕ ਵੀ ਪਰਿਵਾਰ ਨੂੰ ਮਹਿੰਗੇ ਡਾਕਟਰੀ ਇਲਾਜ ਕਾਰਨ ਗਰੀਬੀ ਰੇਖਾ ਤੋਂ ਹੇਠਾਂ ਨਹੀਂ ਜਾਣ ਦੇਵੇਗੀ। ਸਿਰਫ਼ ਦੋ ਜਰੂਰੀ ਦਸਤਾਵੇਜ਼ਾਂ ਨਾਲ ਰਜਿਸਟਰੇਸ਼ਨ ਕਰਨ ਦੀ ਸਹੂਲਤ ਦੇ ਕੇ ਸਰਕਾਰ ਨਾਗਰਿਕਾਂ ਅਤੇ ਉਨ੍ਹਾਂ ਦੇ ਮੁਫ਼ਤ ਸਿਹਤ ਸੰਭਾਲ ਦੇ ਅਧਿਕਾਰ ਦਰਮਿਆਨ ਆਉਂਦੀ ਹਰ ਰੁਕਾਵਟ ਨੂੰ ਦੂਰ ਕਰ ਰਹੀ ਹੈ।’’

RELATED ARTICLES
- Advertisment -
Google search engine

Most Popular