ਸ਼ੁੱਕਰਵਾਰ, ਮਾਰਚ 6, 2026
8:45 ਪੂਃ ਦੁਃ
Google search engine
HomeUncategorized @paਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ...

ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਭਗਵੰਤ ਮਾਨ ਸਰਕਾਰ ਵੱਲੋਂ ਹੈਲਪਲਾਈਨ ਜਾਰੀ

ਵਿਦੇਸ਼ੀ ਨਾਗਰਿਕਾਂ ਲਈ : 0172-2260042, 2260042 ਅਤੇ ਭਾਰਤੀ ਨਾਗਰਿਕਾਂ ਲਈ : 1100 ਹੈਲਪਲਾਈਨ ਦਿਨ-ਰਾਤ ਕਾਰਜਸ਼ੀਲ ਰਹਿਣਗੀਆਂ

ਚੰਡੀਗੜ੍ਹ, 2 ਮਾਰਚ:

ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਮੱਧ ਏਸ਼ੀਆਈ ਦੇਸ਼ਾਂ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਸਮਰਪਿਤ 24×7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਤਾਲਮੇਲ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਤੁਰੰਤ ਵਾਪਸੀ ਲਈ ਕੇਂਦਰ ਨੂੰ ਸੂਬੇ ਦੇ ਸਹਿਯੋਗ ਲਈ ਅਪੀਲ ਕੀਤੀ ਗਈ ਹੈ।

ਅੱਜ ਪੰਜਾਬ ਭਵਨ ਵਿਖੇ ਇਹ ਐਲਾਨ ਕਰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ, ਸੂਬਾ ਸਰਕਾਰ ਸਮੁੱਚੀ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਖੇਤਰਾਂ ਆ ਰਹੀਆਂ ਕਾਲਾਂ ਸਬੰਧੀ ਕਾਰਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ, “ਸਾਨੂੰ ਮੱਧ ਏਸ਼ੀਆ ਤੋਂ ਫੋਨ ਕਾਲ ਆ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਸੈਲਾਨੀ ਹਨ। ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਹਰ ਪੰਜਾਬੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਅਸੀਂ ਉਨ੍ਹਾਂ ਦੀ ਸੁਰੱਖਿਅਤ ਨਿਕਾਸੀ ਅਤੇ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਾਂਗੇ।”

ਸਹਾਇਤਾ ਵਿਧੀ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਤੁਰੰਤ ਸਹਾਇਤਾ ਅਤੇ ਤਾਲਮੇਲ ਸਹਾਇਤਾ ਪ੍ਰਦਾਨ ਕਰਨ ਲਈ 0172-2260042, 0172-2260042 (ਵਿਦੇਸ਼ੀ ਨਾਗਰਿਕਾਂ ਲਈ) ਅਤੇ 1100 (ਭਾਰਤ ਦੇ ਨਿਵਾਸੀਆਂ ਲਈ) ਆਦਿ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੈਲਪਲਾਈਨ ਸੇਵਾ ਮਾਰਗਦਰਸ਼ਨ ਪ੍ਰਦਾਨ ਕਰਨ, ਜਾਣਕਾਰੀ ਇਕੱਠੀ ਕਰਨ ਅਤੇ ਨਿਕਾਸੀ ਅਤੇ ਸਹਾਇਤਾ ਲਈ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ 24 ਘੰਟੇ ਕੰਮ ਕਰੇਗੀ।

ਮੰਤਰੀ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਏਡੀਜੀਪੀ ਐਨਆਰਆਈ ਵਿੰਗ ਆਰ.ਕੇ. ਜੈਸਵਾਲ ਦੀ ਅਗਵਾਈ ਹੇਠ ਇੱਕ ਕਮੇਟੀ ਵੀ ਬਣਾਈ ਗਈ ਹੈ।

ਪ੍ਰਬੰਧਕੀ ਤਿਆਰੀ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਐਨ.ਆਰ.ਆਈ. ਮਾਮਲੇ ਵਿਭਾਗ, ਗ੍ਰਹਿ ਵਿਭਾਗ ਅਤੇ ਹੋਰ ਸਬੰਧਤ ਏਜੰਸੀਆਂ ਨਾਲ ਤਾਲਮੇਲ ਕਰਕੇ, ਪ੍ਰਭਾਵਿਤ ਵਿਅਕਤੀਆਂ ਦਾ ਡਾਟਾ ਤੇਜ਼ੀ ਨਾਲ ਇਕੱਠਾ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਸੁਰੱਖਿਅਤ ਰਸਤੇ ਨੂੰ ਆਸਾਨ ਬਣਾਉਣ ਲਈ ਐਮਰਜੈਂਸੀ ਯੋਜਨਾਵਾਂ ’ਤੇ ਕੰਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਹਰੇਕ ਪੰਜਾਬੀ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ।” ਉਨ੍ਹਾਂ ਵਿਦੇਸ਼ਾਂ ’ਚ ਫਸੇ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੇਫਿਕਰ ਰਹਿਣ ਅਤੇ ਨਿਰਧਾਰਿਤ ਹੈਲਪਲਾਈਨ ਨੰਬਰਾਂ ਰਾਹੀਂ ਸੰਪਰਕ ਵਿੱਚ ਰਹਿਣ। ਉਨ੍ਹਾਂ ਅੱਗੇ ਕਿਹਾ, ਪੰਜਾਬ ਸਰਕਾਰ ਸਾਡੇ ਲੋਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

RELATED ARTICLES
- Advertisment -
Google search engine

Most Popular