ਸ਼ੁੱਕਰਵਾਰ, ਮਾਰਚ 6, 2026
8:45 ਪੂਃ ਦੁਃ
Google search engine
HomeUncategorized @paਸਿਵਲ ਸਕੱਤਰੇਤ ਵਿਖੇ ਮੁਲਾਜ਼ਮ ਆਗੂਆਂ ਵੱਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ

ਸਿਵਲ ਸਕੱਤਰੇਤ ਵਿਖੇ ਮੁਲਾਜ਼ਮ ਆਗੂਆਂ ਵੱਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ

– ਮੁੱਖ ਸਕੱਤਰ ਨੂੰ ਰੈਲੀ ਬਾਰੇ ਜਾਣੂ ਕਰਵਾਉਣ ਮੌਕੇ ਮੁਲਾਜ਼ਮ/ਪੈਨਸ਼ਨਰ ਮੰਗਾਂ ਬਾਰੇ ਬਜਟ ਵਿੱਚ ਤਜਵੀਜ਼ ਰੱਖਣ ਦਾ ਵਾਅਦਾ ਕਰਨ ਦੀ ਅਪੀਲ

ਚੰਡੀਗੜ੍ਹ, 3 ਮਾਰਚ
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਕੱਤਰੇਤ ਵਿੱਚ ਪਿਛਲੇ ਦਿਨੀਂ ਕੀਤੇ ਗਏ ਸੰਘਰਸ਼ੀ ਐਕਸ਼ਨਾਂ ਦੇ ਮੱਦੇਨਜ਼ਰ ਕਮੇਟੀ ਦੇ ਵਫ਼ਦ ਵੱਲੋਂ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਆਈ.ਏ.ਐੱਸ. ਨਾਲ ਮੁਲਾਕਾਤ ਕੀਤੀ ਗਈ।

ਕਮੇਟੀ ਦੇ ਅਹੁਦੇਦਾਰਾਂ ਸੁਸ਼ੀਲ ਕੁਮਾਰ ਫੌਜੀ ਅਤੇ ਚੌਥਾ ਦਰਜਾ ਯੂਨੀਅਨ ਦੇ ਪ੍ਰਧਾਨ ਬਲਰਾਜ ਸਿੰਘ ਦਾਊਂ ਵੱਲੋਂ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਦਾ ਇੱਕ ਮੰਗ ਪੱਤਰ ਵੀ ਮੁੱਖ ਸਕੱਤਰ ਨੂੰ ਸੌਂਪਿਆ ਗਿਆ।

ਪ੍ਰਧਾਨ ਸੁਸ਼ੀਲ ਕੁਮਾਰ ਫੌਜੀ ਨੇ ਪੰਜਾਬੀ ਟ੍ਰਿਬਿਊਨ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ 8 ਮਾਰਚ ਨੂੰ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਮੋਹਾਲੀ ਵਿਖੇ ਸਰਕਾਰ ਖਿਲਾਫ ਰੋਸ ਰੈਲੀ ਕੀਤੀ ਜਾ ਰਹੀ ਹੈ ਅਤੇ 5 ਮਾਰਚ ਨੂੰ ਡਾਇਰੈਕਟੋਰੇਟਾਂ ਵਿਖੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਜੁਆਇੰਟ ਐਕਸ਼ਨ ਕਮੇਟੀ ਚਾਹੁੰਦੀ ਹੈ ਕਿ ਉਸ ਰੈਲੀ ਤੋਂ ਪਹਿਲਾਂ-ਪਹਿਲਾਂ ਸਰਕਾਰ ਆਪਣੇ ਬਜਟ ਵਿੱਚ ਮੁਲਾਜ਼ਮ/ਪੈਨਸ਼ਨਰ ਮੰਗਾਂ ਸਬੰਧੀ ਤਜਵੀਜ਼ ਰੱਖ ਕੇ ਐਲਾਨ ਕਰ ਦੇਵੇ ਤਾਂ ਜੋ ਜਥੇਬੰਦੀਆਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਨੂੰ ਦਿੱਤੇ ਗਏ ਮੰਗ ਪੱਤਰ ਵਿੱਚ ਮੁਲਾਜ਼ਮਾਂ ਦੀਆਂ ਅਹਿਮ ਭਖਦੀਆਂ ਸੰਵਿਧਾਨਕ ਮੰਗਾਂ ਜਿਵੇਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨਾ, ਪੁਰਾਣੀ ਪੈਨਸ਼ਨ ਬਹਾਲੀ ਸਕੀਮ ਆਦਿ ਸਬੰਧੀ ਹੋਰ ਕਈ ਮੰਗਾਂ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਨੇ ਕਿਹਾ ਕਿ ਉਹ ਖੁਦ ਵੀ ਮੁਲਾਜ਼ਮ ਮੰਗਾਂ ਬਾਰੇ ਭਲੀਭਾਂਤ ਜਾਣੂ ਹਨ ਅਤੇ ਮੁੱਖ ਮੰਤਰੀ ਵੀ ਜਾਣੂ ਹਨ ਅਤੇ ਉਹ ਇਹ ਮੰਗਾਂ ਦੀ ਪੂਰਤੀ ਲਈ ਢੁਕਵੇਂ ਉਪਰਾਲੇ ਵੀ ਕਰ ਰਹੇ ਹਨ। ਮੁੱਖ ਸਕੱਤਰ ਵੱਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹ ਖੁਦ ਵੀ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ।

ਇਸ ਤੋਂ ਇਲਾਵਾ ਮੀਟਿੰਗ ਦੌਰਾਨ ਚੌਥਾ ਦਰਜਾ ਯੂਨੀਅਨ ਦੇ ਪ੍ਰਧਾਨ ਬਲਰਾਜ ਸਿੰਘ ਦਾਊਂ ਵੱਲੋਂ ਸੇਵਾਦਾਰ ਤੋਂ ਮੁੱਖ ਸੇਵਾਦਾਰ ਦੀ ਪਦ-ਉੱਨਤੀਆਂ ਬਿਨਾਂ ਦੇਰੀ ਕਰਨ ਦੀ ਮੰਗ ਕੀਤੀ ਗਈ।

ਇਸ ਦੇ ਨਾਲ ਹੀ “ਮੁੱਖ ਮੰਤਰੀ ਸਿਹਤ ਸਕੀਮ ਤਹਿਤ ਚੰਡੀਗੜ੍ਹ ਵਿਖੇ ਰਹਿਣ ਵਾਲੇ ਮੁਲਾਜ਼ਮਾਂ ਦੇ ਕਵਰ ਨਾ ਹੋਣ ਦਾ ਮੁੱਦਾ ਵੀ ਧਿਆਨ ਵਿੱਚ ਲਿਆਂਦਾ ਗਿਆ ਜਿਸ ਬਾਰੇ ਮੁੱਖ ਸਕੱਤਰ ਨੇ ਦੱਸਿਆ ਕਿ ਚੰਡੀਗੜ੍ਹ ਰਹਿੰਦੇ ਪੰਜਾਬ ਸਰਕਾਰ ਦੇ ਦਫਤਰਾਂ ਵਿੱਚ ਕੰਮ ਕਰਦੇ ਮੁਲਾਜ਼ਮ /ਪੈਨਸ਼ਨਰ ਵੀ ਇਸ ਸਕੀਮ ਵਿੱਚ ਕਵਰ ਹੋਣਗੇ।

ਵਫ਼ਦ ਵਿੱਚ ਜੁਆਇੰਟ ਐਕਸ਼ਨ ਕਮੇਟੀ ਦੇ ਅਹੁਦੇਦਾਰ ਪਰਮਦੀਪ ਸਿੰਘ ਭਬਾਤ, ਸੁਖਚੈਨ ਸਿੰਘ ਖਹਿਰਾ, ਮਲਕੀਤ ਸਿੰਘ ਔਜਲਾ ਅਤੇ ਦਵਿੰਦਰ ਸਿੰਘ ਜੁਗਨੀ ਵੀ ਸ਼ਾਮਿਲ ਸਨ।

ਫੋਟੋ ਕੈਪਸ਼ਨ:
ਪ੍ਰਧਾਨ ਸੁਸ਼ੀਲ ਕੁਮਾਰ ਫੌਜੀ ਅਤੇ ਬਲਰਾਜ ਸਿੰਘ ਦਾਊਂ ਮੁੱਖ ਸਕੱਤਰ ਨੂੰ ਮੰਗ ਪੱਤਰ ਸੌਂਪੇ ਹੋਏ।

RELATED ARTICLES
- Advertisment -
Google search engine

Most Popular