ਚੰਡੀਗੜ੍ਹ, 3 ਦਸੰਬਰ
ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਮੁੱਚੇ ਪੈਨਸ਼ਨਰਾਂ ਦੀ ਈ.ਕੇ.ਵਾਈ.ਸੀ. ਕਰਨ ਹਿੱਤ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਮੁਹਿੰਮ ਤਹਿਤ ਚੰਡੀਗੜ੍ਹ ਦੇ ਸੈਕਟਰ 17 ਸਥਿਤ ਜ਼ਿਲ੍ਹਾ ਖਜ਼ਾਨਾ ਦਫ਼ਤਰ ਪੰਜਾਬ ਵਿਖੇ ‘ਪੈਨਸ਼ਨਰ ਸੇਵਾ ਕੈਂਪ’ 4 ਤੋਂ 6 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਦਾ ਉਦੇਸ਼ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ.ਕੇ.ਵਾਈ.ਸੀ. ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ।
ਉਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖਜ਼ਾਨਾ ਅਫ਼ਸਰ ਸ੍ਰੀਮਤੀ ਸੋਨੀਆ ਮਹਾਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਪੈਨਸ਼ਨਰਾਂ ਦੀ ਹਾਲੇ ਤੱਕ ਈ.ਕੇ.ਵਾਈ.ਸੀ. ਨਹੀਂ ਹੋਈ ਹੈ, ਉਹ ਇਸ ਕੈਂਪ ਵਿੱਚ ਪਹੁੰਚ ਕੇ ਮੌਕੇ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ ਅਤੇ ਪੈਨਸ਼ਨਰਜ਼ ਯੂਨੀਅਨ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕਿਹਾ ਕਿ ਇਸ ਸਹੂਲਤ ਦਾ ਲਾਭ ਲੈਣ ਲਈ ਆਪਣੇ ਲੋੜੀਂਦੇ ਦਸਤਾਵੇਜ਼ ਅਧਾਰ ਕਾਰਡ, ਬੈਂਕ ਪਾਸਬੁੱਕ, ਪੀ.ਪੀ.ਓ. ਦੀ ਕਾਪੀ ਅਤੇ ਰਜਿਸਟਰਡ ਮੋਬਾਈਲ ਫੋਨ ਨਾਲ਼ ਲੈ ਕੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਸੈਕਟਰ 17 ਵਿਖੇ 4 ਤੋਂ 6 ਦਸੰਬਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪਹੁੰਚ ਕਰਨ।



