ਸ਼ੁੱਕਰਵਾਰ, ਮਾਰਚ 6, 2026
12:02 ਬਾਃ ਦੁਃ
Google search engine
HomeUncategorized @paਜਸਟਿਸ ਅਜੀਤ ਸਿੰਘ ਬੈਂਸ ਮੈਮੋਰੀਅਲ ਟਰੱਸਟ ਵੱਲੋਂ ਸ਼ਹੀਦੀ ਦਿਵਸ ਅਤੇ ਅੰਤਰਰਾਸ਼ਟਰੀ ਮਨੁੱਖੀ...

ਜਸਟਿਸ ਅਜੀਤ ਸਿੰਘ ਬੈਂਸ ਮੈਮੋਰੀਅਲ ਟਰੱਸਟ ਵੱਲੋਂ ਸ਼ਹੀਦੀ ਦਿਵਸ ਅਤੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਤਹਿਤ ਸੈਮੀਨਾਰ ਕਰਵਾਇਆ

– ਜਸਟਿਸ ਅਜੀਤ ਸਿੰਘ ਬੈਂਸ ਮੈਮੋਰੀਅਲ ਟਰੱਸਟ ਵੱਲੋਂ ਕਰਵਾਏ ਸੈਮੀਨਾਰ ਵਿੱਚ ਉੱਚ ਕੋਟੀ ਦੇ ਬੁਲਾਰਿਆਂ ਨੇ ਕੀਤੀ ਸ਼ਿਰਕਤ

ਚੰਡੀਗੜ੍ਹ, 13 ਦਸੰਬਰ
ਜਸਟਿਸ ਅਜੀਤ ਸਿੰਘ ਬੈਂਸ ਮੈਮੋਰੀਅਲ ਟਰੱਸਟ ਵਲੋਂ ਅੱਜ ਕੇਂਦਰੀ ਸਿੰਘ ਸਭਾ, ਸੈਕਟਰ 28-ਏ ਚੰਡੀਗੜ੍ਹ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਦੇ ਤਹਿਤ ਇੱਕ ਸੈਮੀਨਾਰ ਕਰਵਾਇਆ, ਜਿਸ ਵਿਚ ਭਾਰਤ ਦੇ ਮਨੁੱਖੀ ਅਧਿਕਾਰਾਂ ਦੀ ਸਥਿਤੀ ਬਾਰੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ।

ਭਾਰਤ ਵਿੱਚ ਸਮਕਾਲੀ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਚਿੰਤਾਵਾਂ ’ਤੇ ਕੇਂਦ੍ਰਿਤ ਇਸ ਸੈਮੀਨਾਰ ਵਿੱਚ ਪੰਜਾਬ ਨੂੰ ਵਿਸ਼ੇਸ਼ ਤੌਰ ’ਤੇ ਰਾਸ਼ਟਰੀ ਸੰਦਰਭ ਵਿਚ ਵਿਚਾਰਿਆ ਗਿਆ। ਜਸਟਿਸ ਰਣਜੀਤ ਸਿੰਘ, ਜਸਟਿਸ ਜੋਰਾ ਸਿੰਘ, ਰਾਜਵਿੰਦਰ ਸਿੰਘ ਬੈਂਸ, ਡਾ. ਪਿਆਰੇ ਲਾਲ ਗਰਗ, ਦਿਲਾਵਰ ਸਿੰਘ, ਜਗਜੀਤ ਸਿੰਘ (ਲੰਬੜਦਾਰ), ਸਤਨਾਮ ਸਿੰਘ ਬੈਂਸ (ਬੈਰਿਸਟਰ, ਯੂ.ਕੇ.), ਕਰਨਲ ਇਕਬਾਲ ਸਿੰਘ ਪੰਨੂੰ, ਮਲਵਿੰਦਰ ਸਿੰਘ ਮਾਲੀ, ਦਰਸ਼ਨਪਾਲ ਪੰਨੂੰ ਅਤੇ ਸੱਚ ਖੋਜ ਅਕੈਡਮੀ ਤੋਂ ਐਡਵੋਕੇਟ ਪਰਮਿੰਦਰ ਸਿੰਘ ਨੇ ਸੰਬੋਧਨ ਕੀਤਾ।

ਉਕਤ ਬੁਲਾਰਿਆਂ ਨੇ ਆਧੁਨਿਕ ਸਮੇਂ ਵਿੱਚ ਵੱਖ-ਵੱਖ ਮਨੁੱਖੀ ਅਧਿਕਾਰ ਦੀ ਉਲੰਘਣਾਵਾਂ ਦੇ ਵੇਰਵੇ ਪੇਸ਼ ਕੀਤੇ, ਜਿਸ ਵਿੱਚ ਪੰਜਾਬ ਅਤੇ ਭਾਰਤ ਦੇ ਹੋਰ ਹਿੱਸਿਆਂ ਵਿਚ ਝੂਠੇ ਮੁਕਾਬਲੇ, ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰ ਅਤੇ ਅਣਪਛਾਤੀਆਂ ਲਾਸ਼ਾਂ ਨਾਲ ਜੁੜੇ ਲੰਬੇ ਲਟਕੇ ਹੋਏ ਕੇਸ ਸ਼ਾਮਿਲ ਸਨ।

ਬੁਲਾਰਿਆਂ ਨੇ ਭਾਰਤ ਵਿੱਚ ਵਾਤਾਵਰਣ ਦੀ ਸੰਭਾਲ ਵਾਸਤੇ ਰੌਸ਼ਨੀ ਪਾਈ, ਜਿਸ ਵਿੱਚ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਦੇ ਮਨੁੱਖੀ ਅਧਿਕਾਰ ਉੱਤੇ ਪੈ ਰਹੇ ਪ੍ਰਭਾਵ ਨੂੰ ਉਭਾਰਿਆ ਗਿਆ। ਉਨ੍ਹਾਂ ਨੇ ਜ਼ਿੰਮੇਵਾਰੀ, ਨਿਰੰਤਰ ਜਾਂਚ ਅਤੇ ਸਾਰੇ ਪੱਧਰਾਂ ’ਤੇ ਬੁਨਿਆਦੀ ਸੁਧਾਰਾਂ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਦੇਸ਼ ਵਿਆਪੀ ਉਲੰਘਣਾਵਾਂ ਨੂੰ ਰੋਕਿਆ ਜਾ ਸਕੇ।

ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਸਮਾਜ ਵਿੱਚ ਆਪਣੇ ਅਧਿਕਾਰਾਂ ਵਾਸਤੇ ਜਜ਼ਬਾ ਨਾ ਹੋਵੇ, ਉਦੋਂ ਤੱਕ ਕਿਸੇ ਪਾਸਿਉਂ ਵੀ ਇਨਸਾਫ਼ ਨਹੀਂ ਮਿਲ ਸਕਦਾ। ਪੰਜਾਬ ਦੇ ਲੋਕਾਂ ਵਿੱਚ ਇਹ ਜਜ਼ਬਾ ਹੈ।

ਸਮਾਗਮ ਦੀ ਸਮਾਪਤੀ ਕਰਦਿਆਂ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਨੇ ਸਮੂਹ ਬੁਲਾਰਿਆਂ ਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਮਨੁੱਖੀ ਅਧਿਕਾਰ ਉਲੰਘਣਾਵਾਂ ਨੂੰ ਰੋਕਣ ਲਈ ਜਨਤਾ ਤੋਂ ਜਾਗਰੂਕਤਾ ਅਤੇ ਯੋਗਦਾਨ ਦੀ ਅਪੀਲ ਕੀਤੀ। ਟਰੱਸਟ ਨੇ ਇਨ੍ਹਾਂ ਮੁੱਦਿਆਂ ਨੂੰ ਉਭਾਰਨ ਅਤੇ ਭਾਰਤ ਵਿੱਚ ਸਭਨਾਂ ਲਈ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪ੍ਰਚਾਰ ਲਈ ਕੰਮ ਕਰਨ ਦੀ ਆਪਣੀ ਵਚਨਬੱਧਤਾ ਪ੍ਰਗਟਾਈ।

RELATED ARTICLES
- Advertisment -
Google search engine

Most Popular