ਸ਼ੁੱਕਰਵਾਰ, ਮਾਰਚ 6, 2026
6:20 ਬਾਃ ਦੁਃ
Google search engine
HomeUncategorized @paਜਸਵੀਰ ਸਿੰਘ ਗੜ੍ਹੀ ਕਰਨਗੇ ਹੜ੍ਹ ਪ੍ਰਭਾਵਿਤ ਡੇਰਾ ਬਾਬਾ ਨਾਨਕ ਦੇ ਪਿੰਡਾਂ ਦਾ...

ਜਸਵੀਰ ਸਿੰਘ ਗੜ੍ਹੀ ਕਰਨਗੇ ਹੜ੍ਹ ਪ੍ਰਭਾਵਿਤ ਡੇਰਾ ਬਾਬਾ ਨਾਨਕ ਦੇ ਪਿੰਡਾਂ ਦਾ ਦੌਰਾ

ਚੰਡੀਗੜ੍ਹ, 7 ਸਤੰਬਰ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮਿਤੀ 8 ਸਤੰਬਰ 2025 ਨੂੰ ਗੁਰਦਾਸਪੁਰ ਜਿ਼ਲ੍ਹੇ ਦੇ ਡੇਰਾ ਬਾਬਾ ਨਾਨਕ ਇਲਾਕੇ ਦੇ ਹੜ੍ਹ ਪ੍ਹਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਨਾਲ ਹੀ ਹੜ੍ਹ ਪੀੜ੍ਹਤਾਂ ਨੂੰ ਰਾਹਤ ਸਮੱਗਰੀ ਵੰਡਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ. ਜਸਵੀਰ ਸਿੰਘ ਗੜ੍ਹੀ ਦੀ ਪ੍ਰੇਰਨਾ ਤੇ ਦਿੱਤੇ ਉਤਸਾਹ ਨਾਲ ਲੁਧਿਆਣਾ ਦੀ ਸੰਤ ਸਿਪਾਹੀ ਸੁਸਾਇਟੀ ਅਤੇ ਸਮਾਜ ਸੇਵੀ ਭਾਈ ਦਵਿੰਦਰ ਸਿੰਘ ਵੱਲੋਂ ਹੜ੍ਹ ਪੀੜਤਾਂ ਲਈ ਇਕੱਤਰ ਕੀਤੀ ਗਈ ਰਾਹਤ ਸਮੱਗਰੀ ਅਤੇ ਦਵਾਈਆਂ ਲੈ ਕੇ ਰੜੇਵਾਲੀ ਅਤੇ ਮਨਸੂਰ ਝੰਗੀ ਵਿੱਚ ਹੜ੍ਹ ਪੀੜਤਾਂ ਨੂੰ ਵੰਡਣਗੇ।

ਬੁਲਾਰੇ ਨੇ ਦੱਸਿਆ ਕਿ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਤੋਂ ਸੰਤ ਬਾਬਾ ਕੇਵਲ ਸਿੰਘ ਚਾਕਰ ਜਰੂਰੀ ਦਵਾਈਆਂ ਲੈ ਕੇ ਵੀ ਜਸਵੀਰ ਸਿੰਘ ਗੜ੍ਹੀ ਨਾਲ ਜਾਣਗੇ।

RELATED ARTICLES
- Advertisment -
Google search engine

Most Popular