ਸ਼ੁੱਕਰਵਾਰ, ਮਾਰਚ 6, 2026
1:49 ਬਾਃ ਦੁਃ
Google search engine
HomePunjab Chandigarhਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

ਨਵੀਂ ਸ਼ੁਰੂ ਕੀਤੀ ਗਈ ਈਜ਼ੀ ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ

*ਸਰਕਾਰ ਦਾ ਉਦੇਸ਼ ਆਮ ਆਦਮੀ ਨੂੰ ਜ਼ਮੀਨ-ਜਾਇਦਾਦ ਦੀ ਭ੍ਰਿਸ਼ਟਾਚਾਰ ਮੁਕਤ ਰਜਿਸਟਰੀ ਦੀ ਸਹੂਲਤ ਪ੍ਰਦਾਨ ਕਰਨਾ*

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ (ਆਸਾਨ) ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕਮੀਆਂ ਲੱਭਣਾ ਨਹੀਂ ਸੀ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਇਦ ਪਹਿਲੀ ਵਾਰ ਹੋਵੇਗਾ ਜਦੋਂ ਪੰਜਾਬ ਦੇ ਲੋਕਾਂ ਨੇ ਕਿਸੇ ਮੁੱਖ ਮੰਤਰੀ ਨੂੰ ਇਸ ਤਰੀਕੇ ਨਾਲ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਦੇ ਦੇਖਿਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਨਾਗਰਿਕ-ਕੇਂਦ੍ਰਿਤ ਸੇਵਾਵਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਕੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਇਸ ਅਹਿਮ ਪ੍ਰੋਜੈਕਟ, ਜਿਸਦਾ ਉਦੇਸ਼ ਲੋਕਾਂ ਲਈ ਜਾਇਦਾਦ ਰਜਿਸਟ੍ਰੇਸ਼ਨ ਪ੍ਰਕਿਰਿਆ ਵਧੇਰੇ ਸੁਵਿਧਾਜਨਕ ਬਣਾਉਣਾ ਹੈ, ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰੋਜੈਕਟ ਦੇ ਨਤੀਜਿਆਂ ਦਾ ਨਿੱਜੀ ਤੌਰ ‘ਤੇ ਮੁਲਾਂਕਣ ਕਰਕੇ ਸਬ ਰਜਿਸਟਰਾਰ ਦਫਤਰ ਦੇ ਕੰਮਕਾਜ ਦੀ ਸਮੀਖਿਆ ਕਰਨਾ ਚਾਹੁੰਦੇ ਹਨ। ਇਸ ਪਹਿਲਕਦਮੀ ਨੂੰ ਦੇਸ਼ ਭਰ ‘ਚੋਂ ਆਪਣੀ ਕਿਸਮ ਦੀ ਪਹਿਲੀ ਪਹਿਲ ਦੱਸਦਿਆਂ, ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਜਾਇਦਾਦ ਰਜਿਸਟ੍ਰੇਸ਼ਨ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਬਣਾਉਣਾ ਹੈ।

ਇਸ ਯੋਜਨਾ ਦੇ ਫਾਇਦਿਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਦਿਆਂ ਪ੍ਰਾਈਵੇਟ ਡੀਡ ਰਾਈਟਰਾਂ (ਵਸੀਕ ਨਵੀਸਾਂ) ‘ਤੇ ਨਿਰਭਰਤਾ ਨੂੰ ਘਟਾਉਂਦੀ ਹੈ ਅਤੇ ਨਾਗਰਿਕਾਂ ਨੂੰ ਆਪਣੇ ਲੈਣ-ਦੇਣ ਦੇ ਸੁਤੰਤਰ ਢੰਗ ਨਾਲ ਪ੍ਰਬੰਧਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਹੁਣ ਫੀਸ ਦੇ ਭੁਗਤਾਨਾਂ ਲਈ ਬੈਂਕਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਔਨਲਾਈਨ ਭੁਗਤਾਨ ਪ੍ਰਣਾਲੀ ਸਾਰੀਆਂ ਲੋੜੀਂਦੀਆਂ ਫੀਸਾਂ – ਸਮੇਤ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸਾਂ – ਨੂੰ ਇੱਕ ਸਿੰਗਲ ਡਿਜੀਟਲ ਟ੍ਰਾਂਜੈਕਸ਼ਨ ਰਾਹੀਂ ਅਦਾ ਕਰਨ ਚ ਮਦਦ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਸਕੀਮ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਡਿਮਾਂਡ ਡਰਾਫਟ ਜਾਂ ਨਕਦ ਪ੍ਰਬੰਧਨ ਦੀ ਜ਼ਰੂਰਤ ਨੂੰ ਖਤਮ ਕਰਦੀ ਹੈ।

RELATED ARTICLES
- Advertisment -
Google search engine

Most Popular